Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ : ਭਗਵੰਤ ਮਾਨ

ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ : ਭਗਵੰਤ ਮਾਨ

Image Courtesy :jagbani(punjabkesari)

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਲਈ 40 ਵਿਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਮੀਟਿੰਗ ਵਿਚ ਨਹੀਂ ਬੁਲਾਇਆ ਗਿਆ।
ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ ਸੀ ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਅਲੱਗ-ਅਲੱਗ ਥਾਂ ਉਤੇ ਭੇਜਿਆ ਗਿਆ। ਧਿਆਨ ਰਹੇ ਕਿਸਾਨ ਆਗੂਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਵੀ ਬੇਸਿੱਟਾ ਹੀ ਰਹੀ ਸੀ।

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …