ਮਹਾਰਾਸ਼ਟਰ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹਮਾਇਤ
ਮੁੰਬਈ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸਿੱਖਿਆ, ਖੇਤੀਬਾੜੀ ਅਤੇ ਕਾਨੂੰਨ ਤੇ ਵਿਵਸਥਾ ਦੇ ਖ਼ੇਤਰਾਂ ਵਿਚ ਸੂਬਾ ਸਰਕਾਰਾਂ ਦੇ ਅਧਿਕਾਰਾਂ ਵਿਚ ਕੇਂਦਰ ਦੀ ਦਖ਼ਲਅੰਦਾਜ਼ੀ ਦੇ ਮੁੱਦੇ ‘ਤੇ ਸਾਡੀ ਪਾਰਟੀ ਨਾਲ ਸਹਿਮਤੀ ਜਤਾਈ ਹੈ।
ਚੰਦੂਮਾਜਰਾ ਨੇ ਊਧਵ ਠਾਕਰੇ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਅਕਾਲੀ ਦਲ ਦੇ ਰੁਖ ‘ਤੇ ਠਾਕਰੇ ਨੇ ਹਮਾਇਤ ਜਤਾਈ ਹੈ। ਕੇਂਦਰ ‘ਤੇ ਰਾਜਾਂ ਦੇ ਮਾਲੀਏ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਉਂਦਿਆਂ ਚੰਦੂਮਾਜਰਾ ਨੇ ਕਿਹਾ ਕਿ ਖ਼ੇਤਰੀ ਪਾਰਟੀਆਂ ਨੂੰ ਦੇਸ਼ ਦੀ ਰਾਜਨੀਤੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਇਕਜੁੱਟ ਹੋਣ ਦੀ ਲੋੜ ਹੈ। ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸੂਬੇ ਮਜ਼ਬੂਤ ਹਨ ਤਾਂ ਦੇਸ਼ ਮਜ਼ਬੂਤ ਹੋਵੇਗਾ, ਜੇ ਸੂਬੇ ਕਮਜ਼ੋਰ ਹਨ ਤਾਂ ਦੇਸ਼ ਕਮਜ਼ੋਰ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤਕ ਪ੍ਰਣਾਲੀ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …