Breaking News
Home / ਪੰਜਾਬ / ਨਵਜੋਤ ਕੌਰ ਸਿੱਧੂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਲਗਾਇਆ ਲੰਗਰ

ਨਵਜੋਤ ਕੌਰ ਸਿੱਧੂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਲਗਾਇਆ ਲੰਗਰ

ਰਾਜਪੁਰਾ : ਖੇਤੀ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਰਾਜਪੁਰਾ-ਅੰਬਾਲਾ ਮਾਰਗ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ ਨੇੜੇ ਲੰਗਰ ਲਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਰਾਜਪੁਰਾ ਤੋਂ ਅੰਬਾਲਾ ਮਾਰਗ ‘ਤੇ ਲਗਪਗ 50 ਕਿਲੋਮੀਟਰ ਦੇ ਖੇਤਰ ਵਿਚ ਦਿੱਲੀ ਕੂਚ ਕਰ ਰਹੇ ਕਿਸਾਨਾਂ ਲਈ ਲੰਗਰ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਕਰਕੇ ਉਨ੍ਹਾਂ ਵੱਲੋਂ ਇੱਥੇ ਲੰਗਰ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਇਹ ਸੰਘਰਸ਼ ਆਪਣੀ ਹੋਂਦ ਬਚਾਉਣ ਲਈ ਵਿੱਢਿਆ ਗਿਆ ਹੈ। ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …