ਨਰਿੰਦਰ ਮੋਦੀ ਨੂੰ ਵੀ ਜੀ-7 ਲਈ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਆਗਾਮੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋਣਗੇ। ਇਹ ਜਾਣਕਾਰੀ ਬ੍ਰਿਟੇਨ ਦੇ ਵਿਦੇਸ਼ ਮੰਤਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਾਨਸਨ ਨੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਭਾਰਤ ਸਰਕਾਰ ਵਲੋਂ ਭੇਜੇ ਗਏ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਚੱਲਦਿਆਂ ਵਿਦੇਸ਼ ਮੰਤਰੀ ਐਸ਼ ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰੌਬ ਨਾਲ ਅੱਜ ਕੀਤੀ ਮੁਲਾਕਾਤ ਦੌਰਾਨ ਵਪਾਰ, ਰੱਖਿਆ, ਸਿੱਖਿਆ, ਵਾਤਾਵਰਣ ਅਤੇ ਸਿਹਤ ਵਰਗੇ ਖੇਤਰਾਂ ਵਿਚ ਸਹਿਯੋਗ ਵਧਾਉਣ ਨੂੰ ਲੈ ਕੇ ਗੱਲਬਾਤ ਕੀਤੀ। ਇਸੇ ਦੌਰਾਨ ਬਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਨਰਿੰਦਰ ਮੋਦੀ ਨੂੰ ਜੀ-7 ਸਿਖ਼ਰ ਸੰਮੇਲਨ ਲਈ ਸੱਦਾ ਵੀ ਦਿੱਤਾ ਹੈ, ਜਿਸਦੀ ਮੇਜ਼ਬਾਨੀ ਬ੍ਰਿਟੇਨ ਨੇ ਕਰਨੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …