ਬਜਟ ਸੈਸ਼ਨ ਜਨਵਰੀ ਵਿੱਚ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਮਹਾਮਾਰੀ ਕਾਰਨ ਭਾਰਤ ਸਰਕਾਰ ਨੇ ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਨਾ ਸੱਦਣ ਦਾ ਫ਼ੈਸਲਾ ਕੀਤਾ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਸਾਰੇ ਵਿਰੋਧੀ ਦਲਾਂ ਨੂੰ ਇਕ ਖ਼ਤ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਕਈ ਦਲਾਂ ਦੇ ਆਗੂਆਂ ਨਾਲ ਚਰਚਾ ਤੋਂ ਬਾਅਦ ਆਮ ਰਾਏ ਬਣੀ ਕਿ ਇਜਲਾਸ ਨਹੀਂ ਸੱਦਿਆ ਜਾਣਾ ਚਾਹੀਦਾ ਹੈ। ਉੱਥੇ ਹੀ ਦੂਜੇ ਪਾਸੇ ਹਾਲ ਹੀ ਵਿਚ ਕਾਂਗਰਸ ਵਲੋਂ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਕਰਨ ਲਈ ਸੰਸਦ ਦਾ ਇਜਲਾਸ ਸੱਦਣ ਦੀ ਮੰਗ ਕੀਤੀ ਗਈ ਸੀ। ਕਾਂਗਰਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਦਲ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਇਜਲਾਸ ਸੱਦਣ ਦੀ ਮੰਗ ਕਰ ਰਹੇ ਸਨ। ਦੱਸਿਆ ਗਿਆ ਹੈ ਕਿ ਸੰਸਦ ਦਾ ਬਜਟ ਇਜਲਾਸ ਜਨਵਰੀ 2021 ਵਿਚ ਸੱਦਿਆ ਜਾਵੇਗਾ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …