10.5 C
Toronto
Monday, March 16, 2026
spot_img
Homeਭਾਰਤਆਮ ਆਦਮੀ ਪਾਰਟੀ ਯੂ.ਪੀ. ਵਿਚ ਵੀ ਲੜੇਗੀ ਵਿਧਾਨ ਸਭਾ ਚੋਣਾਂ

ਆਮ ਆਦਮੀ ਪਾਰਟੀ ਯੂ.ਪੀ. ਵਿਚ ਵੀ ਲੜੇਗੀ ਵਿਧਾਨ ਸਭਾ ਚੋਣਾਂ

ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਸਾਲ 2022 ਵਿਚ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਕੇਜਰੀਵਾਲ ਨੇ ਇਹ ਐਲਾਨ ਦਿੱਲੀ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਹਰੇਕ ਪਾਰਟੀ ਦੀ ਸਰਕਾਰ ਆਈ ਪਰ ਆਪਣੇ ਘਰਾਂ ਨੂੰ ਭਰਨ ਤੋਂ ਸਿਵਾਏ ਕਿਸੇ ਨੇ ਯੂ. ਪੀ. ਲਈ ਕੁਝ ਨਹੀਂ ਕੀਤਾ। ਅੱਜ ਛੋਟੀਆਂ-ਛੋਟੀਆਂ ਸਹੂਲਤਾਂ ਲਈ ਯੂ. ਪੀ. ਦੇ ਲੋਕਾਂ ਨੂੰ ਦਿੱਲੀ ਆਉਣਾ ਪੈਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਯੂ. ਪੀ. ਦੇ ਬਹੁਤ ਸਾਰੇ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਲੋਕਾਂ ਨੇ ਅਪੀਲ ਕੀਤੀ ਹੈ ਕਿ ਉੱਤਰ ਪ੍ਰਦੇਸ਼ ਵਿਚ ਦਿੱਲੀ ਵਰਗੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਯੂ. ਪੀ. ਵਿਚ ਸਹੀ ਅਤੇ ਸਾਫ਼ ਨੀਅਤ ਵਾਲੀ ਸਿਆਸਤ ਦੀ ਕਮੀ ਹੈ ਅਤੇ ਇਹ ਸਿਰਫ਼ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।

RELATED ARTICLES
POPULAR POSTS