Breaking News
Home / ਭਾਰਤ / ਨਰਿੰਦਰ ਮੋਦੀ ਬੋਲੇ – ਖੇਤੀ ਕਾਨੂੰਨ ਕਿਸਾਨਾਂ ਦੇ ਕਲਿਆਣ ਲਈ

ਨਰਿੰਦਰ ਮੋਦੀ ਬੋਲੇ – ਖੇਤੀ ਕਾਨੂੰਨ ਕਿਸਾਨਾਂ ਦੇ ਕਲਿਆਣ ਲਈ

ਕਿਹਾ, ਕਿਸਾਨਾਂ ਨੂੰ ਪਾਇਆ ਜਾ ਰਿਹਾ ਹੈ ਕੁਰਾਹੇ
ਅਹਿਮਦਾਬਾਦ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕਿਸਾਨਾਂ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਜੁੜੇ ਕਿਸਾਨਾਂ ਨੂੰ ਕੁਰਾਹੇ ਪਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਸੁਧਾਰ ਉਸੇ ਰੂਪ ਵਿੱਚ ਲਾਗੂ ਕੀਤੇ ਜਾ ਰਹੇ ਹਨ, ਜਿਵੇਂ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਮੰਗ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ ਤੇ ਉਨ੍ਹਾਂ ਦੇ ਤੌਖਲਿਆਂ ਨੂੰ ਦੂਰ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਲੀਡਰ ਖੇਤੀ ਸੁਧਾਰ ਕਾਨੂੰਨ ਆਪਣੀ ਹਕੂਮਤ ਦੌਰਾਨ ਨਹੀਂ ਲਿਆ ਸਕੇ ਉਹ ਹੁਣ ਕਿਸਾਨਾਂ ਨੂੰ ਕੁਰਾਹੇ ਪਾ ਰਹੇ ਹਨ। ਇਸੇ ਦੌਰਾਨ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਹੋ ਰਹੀ ਹੈ, ਦਿੱਕਤ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋ ਰਹੀ ਹੈ, ਜਿਨ੍ਹਾਂ ਦਾ ਮੰਡੀਆਂ ‘ਤੇ ਦਾਬਾ ਹੈ।

Check Also

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ

ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ …