ਮ੍ਰਿਤਕ ਦੋ ਕਿਸਾਨ ਮੁਹਾਲੀ ਅਤੇ ਦੋ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਕਿਸਾਨੀ ਅੰਦੋਲਨ ਤੋਂ ਵਾਪਸ ਪਰਤਦੇ ਸਮੇਂ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਕਿਸਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚੋਂ ਇਕ ਹਾਦਸਾ ਕਰਨਾਲ ਨੇੜੇ ਤਰਾਵੜੀ ਵਿਖੇ ਹੋਇਆ, ਜਿੱਥੇ ਕਿਸਾਨਾਂ ਦੀ ਟਰਾਲੀ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਪਟਿਆਲਾ ਦੇ ਦੋ ਕਿਸਾਨਾਂ ਗੁਰਪ੍ਰੀਤ ਸਿੰਘ ਅਤੇ ਲਾਭ ਸਿੰਘ ਦੀ ਮੌਤ ਹੋ ਗਈ ਅਤੇ ਚਾਰ ਕਿਸਾਨ ਗੰਭੀਰ ਰੂਪ ਵਿਚ ਜ਼ਖ਼ਮੀ ਵੀ ਹੋ ਗਏ। ਇਸ ਦੇ ਚੱਲਦਿਆਂ ਦੂਜਾ ਹਾਦਸਾ ਮੁਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਭਾਗੋ ਮਾਜਰਾ ਨੇੜੇ ਵਾਪਰਿਆ, ਜਿੱਥੇ ਕਿਸਾਨਾਂ ਦੀ ਟਰਾਲੀ ਨਾਲ ਇਕ ਮਿੰਨੀ ਟਰੱਕ ਟਕਰਾਅ ਗਿਆ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ 2 ਕਿਸਾਨਾਂ ਸੁਖਦੇਵ ਸਿੰਘ ਅਤੇ ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …