ਬੋਲੇ – ਕਾਲੇ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਜਾਵਾਂਗੇ ਵਾਪਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਵਿਚ ਹਰ ਕੋਈ ਸ਼ਾਮਲ ਹੋ ਰਿਹਾ ਹੈ। ਅੱਜ ਇਸ ਅੰਦੋਲਨ ਵਿਚ ਰਿਟਾਇਰਡ ਫੌਜੀ ਵੀ ਸ਼ਾਮਲ ਹੋ ਗਏ। ਉਹ ਆਪਣੇ ਬਹਾਦਰੀ ਦੇ ਮੈਡਲ ਆਪਣੀ ਛਾਤੀ ‘ਤੇ ਲਗਾ ਕੇ ਕਿਸਾਨਾਂ ਦੀ ਹਮਾਇਤ ਕਰਨ ਲਈ ਪਹੁੰਚੇ। ਇਸੇ ਦੌਰਾਨ ਰਿਟਾਇਰਡ ਫੌਜੀ ਕਮਲਦੀਪ ਸਿੰਘ ਨੇ ਕਿਹਾ ਕਿ ਉਹ 5 ਸਾਲ ਪਹਿਲਾਂ ਇੰਡਿਅਨ ਆਰਮੀ ਵਿਚੋਂ ਰਿਟਾਇਰ ਹੋਏ ਅਤੇ ਅੱਜ ਉਹ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਹੱਕ ਮੰਗਣਾ ਕੋਈ ਗਲਤ ਗੱਲ ਨਹੀਂ ਹੈ ਅਤੇ ਅਸੀਂ ਕਿਸਾਨ ਤੇ ਮਜ਼ਦੂਰਾਂ ਦੇ ਹੱਕਾਂ ਲਈ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਏ ਹਾਂ। ਕਮਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਨੂੰਨ ਬਣਾਏ ਹਨ, ਉਹ ਕਿਸਾਨਾਂ ਦੇ ਹੱਕ ਵਿਚ ਨਹੀਂ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …