ਸਾਬਕਾ ਡੀ. ਜੀ. ਪੀ. ਮਹਿਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਿੰਘੂ ਬਾਰਡਰ ‘ਤੇ ਪਹੁੰਚੇ ਸੇਵਾਮੁਕਤ ਪੁਲਿਸ ਅਧਿਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਵਿਚ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੇ ਲੰਘੇ ਕੱਲ੍ਹ ਇਕ ਦਿਨ ਦਾ ਵਰਤ ਵੀ ਰੱਖਿਆ ਸੀ। ਇਸੇ ਦੌਰਾਨ ਪੰਜਾਬ ਦੇ ਸੇਵਾਮੁਕਤ ਡੀ. ਜੀ. ਪੀ. ਮਹਿਲ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਕਿਸਾਨਾਂ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਹਮਾਇਤ ਦੇਣ ਲਈ ਸਿੰਘੂ ਬਾਰਡਰ ‘ਤੇ ਪਹੁੰਚੇ। ਇਸੇ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਸ੍ਰੀ ਦਰਬਾਰ ਦੇ ਹਜ਼ੂਰੀ ਰਾਗੀ ਅਤੇ ਸ਼੍ਰੋਮਣੀ ਰਾਗੀ ਐਵਾਰਡ ਪ੍ਰਾਪਤ ਭਾਈ ਰਵਿੰਦਰ ਸਿੰਘ ਵੀ ਸਿੰਘੂ ਬਾਰਡਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚ ਚੁੱਕੇ ਹਨ ਅਤੇ ਹੁਣ ਜਿੱਤ ਯਕੀਨੀ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …