ਭਾਰਤੀ ਸੁਰੱਖਿਆ ਬਲਾਂ ਨੇ ਦੋ ਪਾਕਿਸਤਾਨੀ ਸੈਨਿਕ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਭਾਰਤੀ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਵਿਚ ਨੌਸ਼ਹਿਰਾ ਸੈਕਟਰ ਨੇੜੇ ਦੋ ਪਾਕਿਸਤਾਨੀ ਸੈਨਿਕਾਂ ਨੂੰ ਮਾਰ ਮੁਕਾਇਆ ਹੈ। ਪਾਕਿਸਤਾਨ ਵਲੋਂ ਲੰਘੇ ਕੱਲ੍ਹ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ ਅਤੇ ਭਾਰਤੀ ਫੌਜ ਨੇ ਪਾਕਿ ਦੀ ਹਰਕਤ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਦੋ ਪਾਕਿਸਤਾਨੀ ਸੈਨਿਕਾਂ ਨੂੰ ਮਾਰ ਮੁਕਾਇਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਲੰਘੀ 10 ਦਸੰਬਰ ਨੂੰ ਪਾਕਿਸਤਾਨੀ ਫੌਜ ਨੇ ਸਰਹੱਦ ‘ਤੇ ਰਾਤ ਭਰ ਫਾਇਰਿੰਗ ਕੀਤੀ ਸੀ ਅਤੇ ਭਾਰਤੀ ਫੌਜ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਪਾਕਿ ਦੇ ਪੰਜ ਸੈਨਿਕ ਮਾਰੇ ਗਏ ਸਨ।
Check Also
ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ
ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ …