18.2 C
Toronto
Wednesday, September 23, 2026
spot_img
Homeਭਾਰਤਕਰਨਾਲ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

ਕਰਨਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

ਕਰਨਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂਇਕੋ ਪਰਿਵਾਰ ਦੇ 3 ਜੀਆਂ ਦਾ ਕਤਲ ਅਤੇ ਕਈ ਜ਼ਖ਼ਮੀ
ਕਰਨਾਲ/ਬਿਊਰੋ ਨਿਊਜ਼
ਹਰਿਆਣਾ ਵਿਚ ਪੈਂਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗਗਸੀਨਾ ਵਿਖੇ ਜ਼ਮੀਨੀ ਵਿਵਾਦ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦਕਿ ਇਕ ਦਰਜਨ ਦੇ ਕਰੀਬ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ। ਮ੍ਰਿਤਕਾਂ ਵਿਚੋਂ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਮ੍ਰਿਤਕ ਵਿਅਕਤੀਆਂ ਵਿਚ ਦਿਲਬਾਗ ਸਿੰਘ, ਬਲਰਾਜ ਸਿੰਘ ਅਤੇ ਪਰਵੀਨ ਸ਼ਾਮਲ ਹਨ। ਫਿਲਹਾਲ ਪਿੰਡ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰਕੇ ਪੁਲਿਸ ਜਾਂਚ ਵਿਚ ਜੁਟ ਗਈ ਹੈ।

RELATED ARTICLES
POPULAR POSTS