21.8 C
Toronto
Sunday, September 6, 2026
spot_img
Homeਭਾਰਤਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣ...

ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਕੀਤਾ ਐਲਾਨ

ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਕੀਤਾ ਐਲਾਨ5 ਕਰੋੜ ਕਿਸਾਨਾਂ ਨੂੰ ਫਾਇਦਾ ਪਹੁੰਚਣ ਦਾ ਕੀਤਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਬੈਠਕ ਵਿਚ ਲਏ ਗਏ ਫ਼ੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਸਰਕਾਰ ਨੇ 60 ਲੱਖ ਚੀਨੀ ਬਰਾਮਦ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਇਸ ‘ਤੇ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਜਾਵੇਗੀ। ਜਾਵੜੇਕਰ ਨੇ ਕਿਹਾ ਕਿ ਇਸ ਸਾਲ ਖੰਡ ਦਾ ਉਤਪਾਦਨ 310 ਲੱਖ ਟਨ ਹੋਵੇਗਾ ਅਤੇ ਦੇਸ਼ ਦੀ ਖਪਤ 260 ਲੱਖ ਟਨ ਹੈ। ਚੀਨੀ ਦੀ ਕੀਮਤ ਘੱਟ ਹੋਣ ਕਾਰਨ ਕਿਸਾਨ ਅਤੇ ਉਦਯੋਗ ਸੰਕਟ ਵਿਚ ਹਨ। ਇਸ ਨੂੰ ਮਾਤ ਦੇਣ ਲਈ 60 ਲੱਖ ਟਨ ਚੀਨੀ ਬਰਾਮਦ ਕੀਤੀ ਜਾਵੇਗੀ ਅਤੇ ਬਰਾਮਦਗੀ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ 5 ਕਰੋੜ ਕਿਸਾਨਾਂ ਅਤੇ ਪੰਜ ਲੱਖ ਮਜ਼ਦੂਰਾਂ ਨੂੰ ਸਿੱਧਾ ਲਾਭ ਹੋਵੇਗਾ।

RELATED ARTICLES
POPULAR POSTS