ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਜਾ ਰਹੇ ਹੁਸ਼ਿਆਰਪੁਰ ਦੇ ਕਿਸਾਨ ਦੀ ਸੜਕ ਹਾਦਸੇ ‘ਚ ਗਈ ਜਾਨ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਜ਼ਿਲ੍ਹੇ ਦੇ ਪਿੰਡ ਸਹੌਲੀ ਦੇ 70 ਸਾਲਾ ਕਿਸਾਨ ਪਾਲ ਸਿੰਘ ਦੀ ਦਿੱਲੀ ਵਿਖੇ ਕੁੰਡਲੀ ਬਾਰਡਰ ‘ਤੇ ਕਿਸਾਨ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨਾਲ ਸਬੰਧਤ ਇਹ ਕਿਸਾਨ 13 ਦਸੰਬਰ ਨੂੰ ਮੋਰਚੇ ਵਿਚ ਗਿਆ ਸੀ। ਜ਼ਿਕਰਯੋਗ ਹੈ ਕਿ ਪਾਲ ਸਿੰਘ ਸਿਰਫ਼ ਇੱਕ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਹ ਆਪਣੇ ਪਿੱਛੇ ਇਕਲੌਤਾ ਪੁੱਤਰ ਮਨਦੀਪ ਸਿੰਘ ਤੇ ਪਰਿਵਾਰ ਦੇ ਹੋਰ ਮੈਂਬਰ ਛੱਡ ਗਿਆ। ਉਧਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਜਾ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਤੌਰ ਦੇ ਕਿਸਾਨ ਕੁਲਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਦੀ ਮੌਤ ਮੰਡੀ ਗੋਬਿੰਦਗੜ੍ਹ ਨੇੜੇ ਹੋਏ ਹਾਦਸੇ ਦੌਰਾਨ ਹੋਈ ਹੈ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …