Breaking News
Home / ਪੰਜਾਬ / ਬੀਬੀ ਭੱਠਲ ਬੋਲੇ – ਪ੍ਰਧਾਨ ਮੰਤਰੀ ਮੋਦੀ ਦਾ ਟੱਸ ਤੋਂ ਮੱਸ ਨਾ ਹੋਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ

ਬੀਬੀ ਭੱਠਲ ਬੋਲੇ – ਪ੍ਰਧਾਨ ਮੰਤਰੀ ਮੋਦੀ ਦਾ ਟੱਸ ਤੋਂ ਮੱਸ ਨਾ ਹੋਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ

ਸ਼ਵੇਤ ਮਲਿਕ ਨੇ ਕਿਹਾ – ਵਿਰੋਧੀ ਪਾਰਟੀਆਂ ਦੀ ਮੰਗ ‘ਤੇ ਹੀ ਪ੍ਰਧਾਨ ਮੰਤਰੀ ਨੇ ਲਿਆਂਦੇ ਖੇਤੀ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਅੱਜ ਆਪਣੇ ਪਰਿਵਾਰ ਸਮੇਤ ਰਾਤਾਂ ਸੜਕਾਂ ‘ਤੇ ਗੁਜ਼ਾਰ ਰਿਹਾ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੱਸ ਤੋਂ ਮੱਸ ਨਹੀਂ ਹੋ ਰਹੇ ਹਨ। ਇਹ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ਵਿਚ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਤੀ ਸੁਧਾਰਾਂ ਦੇ ਨਾਮ ‘ਤੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਧਰ ਦੂਜੇ ਪਾਸੇ ਅੰਮ੍ਰਿਤਸਰ ਵਿਚ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਮੰਗ ‘ਤੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਾਨੂੰਨ ਕਿਸਾਨਾਂ ਨੂੰ ਦਲਾਲਾਂ ਤੋਂ ਆਜ਼ਾਦ ਕਰਵਾਉਣ ਲਈ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਖੇਤੀ ਕਾਨੂੰਨਾਂ ਦੇ ਨਾਂ ‘ਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ।

Check Also

ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …