Breaking News
Home / ਪੰਜਾਬ / ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ

ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ

ਹਰਦੀਪ ਪੁਰੀ ਨੇ ਕਿਹਾ – ਵਿਰੋਧੀ ਧਿਰਾਂ ਕਿਸਾਨਾਂ ਨੂੰ ਭੜਕਾਉਣ ਲੱਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਸ਼ਹਿਰੀ ਵਿਕਾਸ ਸੂਬਾ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਮਤੇ ਦਾ ਜਵਾਬ ਦੇਣਾ ਚਾਹੀਦਾ ਹੈ। ਹਰਦੀਪ ਪੁਰੀ ਨੇ ਪੰਜਾਬ ਭਾਜਪਾ ਵੱਲੋਂ ਵਰਚੁਅਲ ਰੂਪ ਤੋਂ ਆਯੋਜਿਤ ਖੇਤੀ ਸੰਮੇਲਨ ਵਿਚ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਖੁੱਲ੍ਹੇ ਰੱਖੇ ਹਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਵੀ ਖ਼ਦਸ਼ੇ ਸਨ, ਉਹ ਦੂਰ ਕਰ ਦਿੱਤੇ ਗਏ ਹਨ। ਹੁਣ ਕਿਸਾਨਾਂ ਨੂੰ ਜਿੱਦ ਛੱਡ ਕੇ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ। ਪੁਰੀ ਨੇ ਕਿਹਾ ਕਿ ਖੇਤੀ ਮਾਹਰਾਂ ਨਾਲ ਗੱਲਬਾਤ ਕਰਕੇ ਹੀ ਅਸੀਂ ਇਹ ਕਾਨੂੰਨ ਬਣਾਏ ਹਨ ਜੋ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰ ਦੀ ਆਜ਼ਾਦੀ ਦਿੰਦੇ ਹਨ ਪਰ ਹੁਣ ਇੱਥੇ ਵਿਰੋਧੀ ਧਿਰਾਂ ਕਿਸਾਨਾਂ ਨੂੰ ਭੜਕਾ ਰਹੀਆਂ ਹਨ।

Check Also

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ

ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …