Breaking News
Home / ਭਾਰਤ / ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਨੂੰ ਅੱਜ 21ਵਾਂ ਦਿਨ

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਨੂੰ ਅੱਜ 21ਵਾਂ ਦਿਨ

ਕਿਸਾਨਾਂ ਦੀ ਹਮਾਇਤ ‘ਚ ਸਿੰਘੂ ਬਾਰਡਰ ‘ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 21ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਜਾਣਗੇ। ਇਸ ਦੌਰਾਨ ਪੰਜਾਬ ਵਿਚੋਂ ਕਿਸਾਨ ਲਗਾਤਾਰ ਦਿੱਲੀ ਸਰਹੱਦ ‘ਤੇ ਪਹੁੰਚ ਰਹੇ ਹਨ। ਇਸ ਦੇ ਚੱਲਦਿਆਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਅੱਜ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਪਹੁੰਚੀ। ਉਨ੍ਹਾਂ ਨੇ ਖ਼ਾਲਸਾ ਏਡ ਦੀ ਟੀਮ ਵਲੋਂ ਜ਼ਰੂਰੀ ਵਸਤੂਆਂ ਵੰਡਣ ਦੀ ਕੀਤੀ ਜਾ ਰਹੀ ਸੇਵਾ ਵਿਚ ਆਪਣਾ ਯੋਗਦਾਨ ਵੀ ਪਾਇਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਬਹੁਤ ਸਾਰੇ ਗਾਇਕ, ਸਾਬਕਾ ਫੌਜੀ ਅਤੇ ਹੋਰ ਸਾਬਕਾ ਅਧਿਕਾਰੀ ਕਿਸਾਨੀ ਸੰਘਰਸ਼ ਵਿਚ ਪਹੁੰਚ ਚੁੱਕੇ ਹਨ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …