ਕਿਹਾ , ਦੇਵੀ ਲਾਲ ਪਰਿਵਾਰ ਦੇ ਨਾਮ ‘ਤੇ ਕਲੰਕ ਹੈ ਦੁਸ਼ਿਅੰਤ
ਰੇਵਾੜੀ/ ਬਿਊਰੋ ਨਿਊਜ਼
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਰਜੁਨ ਚੌਟਾਲਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦੁਸ਼ਿਅੰਤ ਚੌਟਾਲਾ ਦੇ ਵਿਵਹਾਰ ਨੂੰ ਚੌਧਰੀ ਦੇਵੀ ਲਾਲ ਦੇ ਪਰਿਵਾਰ ‘ਤੇ ਇਕ ਕਲੰਕ ਕਰਾਰ ਦਿੱਤਾ। ਇਨੈਲੋ ਆਗੂ ਅਭੈ ਚੌਟਾਲਾ ਦੇ ਛੋਟੇ ਬੇਟੇ ਅਰਜੁਨ ਚੌਟਾਲਾ ਅੱਜ ਦਿੱਲੀ-ਜੈਪੁਰ ਹਾਈਵੇ ਵਿਖੇ ਖੇੜਾ ਬਾਰਡਰ ‘ਤੇ ਕਿਸਾਨੀ ਅੰਦੋਲਨ ਨੂੰ ਸਮਰਥਨ ਦੇਣ ਪਹੁੰਚੇ ਸਨ। ਅਰਜੁਨ ਚੌਟਾਲਾ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਅੱਜ ਸੜਕਾਂ ‘ਤੇ ਬੈਠੇ ਹੋਏ ਹਨ, ਪਰ ਦੁਸ਼ਿਅੰਤ ਚੌਟਾਲਾ ਕੁਰਸੀ ਨਾਲ ਚਿਪਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਜਿਹੇ ਵਿਅਕਤੀ ਨੂੰ ਕਦੇ ਮੁਆਫ ਨਹੀਂ ਕਰਨਗੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …