ਕਿਹਾ , ਜੁਲਾਈ ਮਹੀਨੇ ‘ਚ ਮਿਲੀ ਸੀ ਸੁਰੱਖਿਆ, ਇਸ ਨੂੰ ਕਿਸਾਨੀ ਅੰਦੋਲਨ ਨਾਲ ਨਾ ਜੋੜੋ
ਗੁਰਦਾਸਪੁਰ/ ਬਿਊਰੋ ਨਿਊਜ਼
ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਫਿਲਮ ਅਦਾਕਾਰ ਸੰਨੀ ਦਿਓਲ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਸੰਨੀ ਨੇ ਟਵਿੱਟਰ ਜ਼ਰੀਏ ਕਿਹਾ ਕਿ ਇਹ ਰਿਪੋਰਟ ਗਲਤ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿਚ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਸੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਜੁਲਾਈ ਮਹੀਨੇ ਇਹ ਸੁਰੱਖਿਆ ਮਿਲੀ ਸੀ। ਇਸ ਸੁਰੱਖਿਆ ਨੂੰ ਕਿਸਾਨੀ ਅੰਦੋਲਨ ਨਾਲ ਜੋੜਨਾ ਠੀਕ ਨਹੀਂ ਹੈ। ਧਿਆਨ ਰਹੇ ਕਿ ਸੰਨੀ ਦਿਓਲ ਨੇ ਕੁਝ ਦਿਨ ਪਹਿਲਾਂ ਅਪੀਲ ਕੀਤੀ ਸੀ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਅਤੇ ਸਰਕਾਰ ਦਾ ਆਪਸੀ ਮਾਮਲਾ ਹੈ ਅਤੇ ਇਸ ਵਿਚ ਹੋਰ ਧਿਰਾਂ ਦਖਲ ਨਾ ਦੇਣ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …