ਨਵੀਂ ਦਿੱਲੀ/ ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੌਰਾਨ ਸੰਤ ਬਾਬਾ ਰਾਮ ਸਿੰਘ ਦੀ ਮੌਤ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਨਕਸਰ ਠਾਠ ਸਿੰਗੜਾਂ (ਕਰਨਾਲ) ਦੇ ਪ੍ਰਮੁੱਖ ਸੰਤ ਬਾਬਾ ਰਾਮ ਸਿੰਘ ਨੇ ਲੰਘੇ ਕੱਲ੍ਹ ਸਿੰਘੂ ਬਾਰਡਰ ਨੇੜੇ ਕਿਸਾਨੀ ਅੰਦੋਲਨ ਦੌਰਾਨ ਖੁਦਕੁਸ਼ੀ ਕਰ ਲਈ ਸੀ। ਬਾਬਾ ਰਾਮ ਸਿੰਘ ਦੀ ਮੌਤ ‘ਤੇ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਸੁਖਬੀਰ ਸਿੰਘ ਬਾਦਲ ਨੇ ਰਾਮ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਇਸੇ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਬਾ ਰਾਮ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਮੋਰਚੇ ਦੌਰਾਨ ਕਿਸਾਨਾਂ ਦਾ ਕਿਸੇ ਕਿਸਮ ਦਾ ਕੋਈ ਨੁਕਸਾਨ ਹੋਇਆ ਦਾ ਇਸਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ। ਬਾਬਾ ਰਾਮ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸੇਵਕਾਂ ਵਿਚ ਰੋਸ ਦੀ ਲਹਿਰ ਹੈ। ਬਾਬਾ ਰਾਮ ਸਿੰਘ ਦੀ ਮੌਤ ਦੀ ਗੱਲ ਨਾ ਸਹਾਰਦਿਆਂ ਉਨ੍ਹਾਂ ਦੇ ਸੇਵਕ ਜਸਬੀਰ ਸਿੰਘ ਵਾਸੀ ਠਰਵਾ ਨੇ ਵੀ ਟਰੈਕਟਰ ਹੇਠਾਂ ਆ ਕੇ ਆਪਣੀ ਜਾਨ ਦੇ ਦਿੱਤੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਵਲੋਂ ਜੰਮੂ ਕਸ਼ਮੀਰ ’ਚ ਜੈਡ ਮੋੜ ਟਨਲ ਦਾ ਉਦਘਾਟਨ
2700 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਜੈਡ ਮੋੜ ਟਨਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …