ਮ੍ਰਿਤਕ ਸੰਗਰੂਰ, ਬਠਿੰਡਾ ਅਤੇ ਸਰਦੂਲਗੜ੍ਹ ਨਾਲ ਸਬੰਧਤ
ਚੰਡੀਗੜ੍ਹ/ ਬਿਊਰੋ ਨਿਊਜ਼
ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਨ੍ਹਾਂ ਵਿਚੋਂ ਇਕ ਭੀਮ ਸਿੰਘ ਦਾ ਵਿਅਕਤੀ ਸੰਗਰੂਰ ਦੇ ਪਿੰਡ ਝਨੇੜੀ ਨਾਲ ਸਬੰਧਤ ਸੀ। ਦੱਸਿਆ ਗਿਆ ਕਿ ਭੀਮ ਸਿੰਘ ਰਾਤ ਦੇ ਹਨੇਰੇ ਵਿਚ ਡੂੰਘੇ ਨਾਲੇ ਵਿਚ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ। ਇਸੇ ਦੌਰਾਨ ਬਠਿੰਡਾ ਦੇ ਪਿੰਡ ਤੁੰਗਵਾਲੀ ਦੇ ਕਿਸਾਨ ਜੈ ਸਿੰਘ ਦੀ ਵੀ ਟਿੱਕਰੀ ਬਾਰਡਰ ‘ਤੇ ਅਚਾਨਕ ਮੌਤ ਹੋ ਗਈ। ਇਹ ਕਿਸਾਨ ਕਿਸਾਨੀ ਸੰਘਰਸ਼ ਵਿਚ ਰੋਜ਼ਾਨਾ ਹੀ ਸ਼ਮੂਲੀਅਤ ਕਰ ਰਿਹਾ ਸੀ। ਇਸਦੇ ਚੱਲਦਿਆਂ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਸਰਦੂਲਗੜ੍ਹ ਨੇੜਲੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਜਤਿੰਦਰ ਸਿੰਘ ਦੀ ਹਿਸਾਰ ਨੇੜੇ ਸੜਕ ਹਾਦਸੇ ਵਿਚ ਜਾਨ ਚਲੇ ਗਈ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਸਿੰਘ ਦਾ ਵਿਆਹ ਵੀ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …