ਪੀ. ਸਾਈਨਾਥ ਨੇ ਕਿਸਾਨਾਂ ਨੂੰ ਸੰਘਰਸ਼ ਜਿੱਤਣ ਦਾ ਦਿੱਤਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਘੇ ਅਰਥ ਸ਼ਾਸਤਰੀ ਤੇ ਖੇਤੀ ਮਾਮਲਿਆਂ ਦੇ ਮਾਹਿਰ ਪੀ. ਸਾਈਨਾਥ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਸਿੰਘੂ ਬਾਰਡਰ ਤੋਂ ਕਿਸਾਨਾਂ ਨੂੰ ਸੰਘਰਸ਼ ਜਿੱਤਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਭਾਜਪਾ ਨੂੰ 2014 ਵਿਚ ਬਹੁਮੱਤ ਨਾਲ ਜਿਤਾਉਣ ਵਿਚ ਅਹਿਮ ਯੋਗਦਾਨ ਦਿੱਤਾ ਕਿਉਂਕਿ ਪਾਰਟੀ ਨੇ ਸਵਾਮੀਨਾਥਨ ਰਿਪੋਰਟ ਲਾਗੂ ਕਰਕੇ 12 ਮਹੀਨੇ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਚੋਣ ਮਨੋਰਥ ਪੱਤਰ ਵਿੱਚ ਕੀਤਾ ਸੀ। ਪਰ ਹੁਣ ਇਸੇ ਪਾਰਟੀ ਦੀ ਸਰਕਾਰ ਨੇ ਅਦਾਲਤ ਵਿੱਚ ਹਲਫ਼ੀਆ ਬਿਆਨ ਦਿੱਤਾ ਹੈ ਕਿ ਇਹ ਚੰਗਾ ਨਹੀਂ ਹੈ ਇਸ ਨਾਲ ਖੇਤੀ ਬਾਜ਼ਾਰ ਖਰਾਬ ਹੋਵੇਗਾ। ਉਨ੍ਹਾਂ ਕਿਹਾ ਕਿ ਮੁੜ 2016 ਵਿਚ ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੋਂ ਮੁੱਕਰ ਗਈ ਤੇ 2017 ਵਿਚ ਸਵਾਮੀਨਾਥਨ ਰਿਪੋਰਟ ਦੇ ਵਾਅਦੇ ਬਾਰੇ ਸਰਕਾਰ ਨੇ ਕਿਹਾ ਕਿ ਇਸ ਨੂੰ ਹੁਣ ਭੁੱਲ ਜਾਣਾ ਚਾਹੀਦਾ ਹੈ। ਸਾਈਨਾਥ ਨੇ ਕਿਹਾ ਕਿ ਤਤਕਾਲੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਸਵਾਮੀਨਾਥਨ ਕਮੇਟੀ ਅਨੁਸਾਰ ਖਾਦਾਂ, ਬਿਜਲੀ ਤੇ ਉਤਪਾਦਨ ਲਾਗਤ ਤੈਅ ਕਰਨ ਬਾਰੇ ਕਿਹਾ ਸੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …