ਨਵੀਂ ਦਿੱਲੀ : ਖੇਤੀ ਕਾਨੂੰਨ ਰੱਦ ਕਰਾਉਣ ਦੇ ਚੱਲ ਰਹੇ ਸੰਘਰਸ਼ ਦੌਰਾਨ ਮੋਦੀ ਸਰਕਾਰ ਨੇ ਆਪਣੇ ਐਮ.ਪੀ. ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਵਾਈ ਪਲੱਸ ਸਕਿਉਰਿਟੀ ਦੇਣ ਦਾ ਫ਼ੈਸਲਾ ਲਿਆ ਹੈ। ਸੰਨੀ ਦਿਓਲ ਲਈ ਵਾਈ ਪਲੱਸ ਸਕਿਉਰਿਟੀ ਦਾ ਮਤਲਬ ਹੈ ਕਿ ਉਨ੍ਹਾਂ ਦੀ ਸੁਰੱਖ਼ਿਆ ਲਈ ਹੁਣ ਦੋ ਕਮਾਂਡੋਜ਼ ਅਤੇ ਪੁਲਿਸ ਮੁਲਾਜ਼ਮਾਂ ਸਣੇ 11 ਸੁਰੱਖ਼ਿਆ ਕਰਮੀ ਹਾਜ਼ਰ ਰਹਿਣਗੇ। ਸੰਨੀ ਦਿਓਲ ਨੇ ਮੋਦੀ ਸਰਕਾਰ ਦੇ ਬਣਾਏ ਖੇਤੀ ਕਾਨੂੰਨਾਂ ਦੇ ਹੱਕ ਵਿਚ ਖੜ੍ਹਨ ਦਾ ਫੈਸਲਾ ਲਿਆ ਸੀ, ਜਿਸ ਤੋਂ ਬਾਅਦ ਸੰਨੀ ਦੀ ਸੋਸ਼ਲ ਮੀਡੀਆ ‘ਤੇ ਹਾਲੇ ਤੱਕ ਲੋਕਾਂ ਵੱਲੋਂ ਕਿਰਕਿਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਜੁਲਾਈ ਮਹੀਨੇ ਇਹ ਸੁਰੱਖਿਆ ਮਿਲੀ ਸੀ। ਇਸ ਸੁਰੱਖਿਆ ਨੂੰ ਕਿਸਾਨੀ ਅੰਦੋਲਨ ਨਾਲ ਜੋੜਨਾ ਠੀਕ ਨਹੀਂ ਹੈ।
Check Also
ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …