ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਦਿੱਤਾ ਅਸਤੀਫ਼ਾ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਨੰਦੀ ਬੇਨ ਪਟੇਲ ਦਾ ਅਸਤੀਫ਼ਾ ਮਿਲ ਗਿਆ ਹੈ, ਹੁਣ ਪਾਰਟੀ ਸੰਸਦੀ ਬੋਰਡ ਅਗਲੇ ਕਦਮ ਬਾਰੇ ਫੈਸਲਾ ਲਵੇਗਾ। ਆਨੰਦੀ ਬੇਨ ਪਟੇਲ ਨੇ ਕਿਹਾ ਹੈ ਕਿ ਉਹ ਨਵੰਬਰ ਵਿਚ 75 ਸਾਲ ਦੇ ਹੋ ਜਾਣਗੇ, ਇਸ ਲਈ ਉਸ ਤੋਂ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਤੋਂ ਆਜ਼ਾਦ ਕਰ ਦਿੱਤਾ ਜਾਵੇ।
ਆਨੰਦੀਬੇਨ ਨੇ ਇਹ ਵੀ ਕਿਹਾ ਕਿ ਹੁਣ ਨਵੇਂ ਲੋਕਾਂ ਨੂੰ ਪਾਰਟੀ ਵਿੱਚ ਮੌਕਾ ਮਿਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਗੁਜਰਾਤ ਦੀ ਰਾਜਨੀਤੀ ਵਿੱਚ ਹਲਚਲ ਚੱਲ ਰਹੀ ਹੈ। ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਗੁਜਰਾਤ ਸਰਕਾਰ ਸੀ। ਆਨੰਦੀਬੇਨ ਦੇ ਅਸਤੀਫੇ ਤੋਂ ਬਾਅਦ ਨਿਤਿਨ ਪਟੇਲ ਦਾ ਨਾਮ ਸਾਹਮਣੇ ਆ ਰਿਹਾ ਹੈ। ਨਿਤਿਨ ਪਟੇਲ ਗੁਜਰਾਤ ਵਿੱਚ ਮੰਤਰੀ ਵੀ ਹਨ। ਇਸ ਤੋਂ ਇਲਾਵਾ ਵਿਜੈ ਰੁਪਾਨੀ ਤੇ ਪੁਰਸ਼ੋਤਮ ਰੁਪਾਵਾ ਦੇ ਨਾਮ ‘ਤੇ ਵੀ ਪਾਰਟੀ ਵਿਚਾਰ ਕਰ ਸਕਦੀ ਹੈ। ਅਗਲੇ ਸਾਲ 2017 ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …