ਲੰਡਨ : 26 ਜਨਵਰੀ, 2021 ਨੂੰ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ। ਇਸ ਸਬੰਧੀ ਭਾਰਤ ਦੇ ਸੱਦੇ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਸਵੀਕਾਰ ਕਰ ਲਿਆ ਹੈ। ਇਸਦੀ ਪੁਸ਼ਟੀ ਕਰਦਿਆਂ ਬਰਤਾਨੀਆ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਵਿਦੇਸ਼ ਮੰਤਰੀ ਨੇ ਇਸ ਨੂੰ ਇਕ ‘ਮਹਾਨ ਸਨਮਾਨ’ ਕਰਾਰ ਦਿੱਤਾ ਹੈ। ਪਿਛਲੇ ਸਾਲ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ।

