ਬਰੈਂਪਟਨ/ਡਾ.ਝੰਡ : ਕਰੋਨਾ ਦੇ ਚੱਲ ਰਹੇ ਪ੍ਰਕੋਪ ਕਾਰਨ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਕੀਤੀਆਂ ਜਾ ਰਹੀਆਂ ਮਹੀਨਾਵਾਰ ਜ਼ੂਮ-ਮੀਟਿੰਗਾਂ ਦੇ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਹੋਇਆਂ ਇਸ ਮਹੀਨੇ ਦੀ ਜ਼ੂਮ-ਮੀਟਿੰਗ 20 ਦਸੰਬਰ ਐਤਵਾਰ ਨੂੰ ਬਾਅਦ ਦੁਪਹਿਰ 2.00 ਵਜੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਸਰੀ (ਬੀ.ਸੀ.) ਤੋਂ ઠਡਾ ਸਾਧੂ ਬਿਨਿੰਗ ‘ਕੈਨੇਡਾ ਵਿਚ ਪੰਜਾਬੀ ਭਾਸ਼ਾ (ਇਤਿਹਾਸ, ਅਜੋਕੀ ਸਥਿਤੀ ਤੇ ਭਵਿੱਖ)’ ਵਿਸ਼ੇ ਉਤੇ ਮੁੱਖ-ਬੁਲਾਰੇ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਸਾਧੂ ਬਿਨਿੰਗ ਆਪਣੇ ਸਾਥੀਆਂ ਦੇ ਨਾਲ ‘ਪਲੀ’ (ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ) ਨਾਮੀ ਸੰਸਥਾ ਰਾਹੀਂ ਕੈਨੇਡਾ ਦੇ ਵੈਨਕੂਵਰ ਸੂਬੇ ਵਿਚ ਪੰਜਾਬੀ ਨੂੰ ਕੈਨੇਡਾ ਵਿਚ ਬੋਲੀ ਜਾਣ ਵਾਲੀ ਦੂਸਰੀ ਭਾਸ਼ਾ ਵਜੋਂ ਮਾਣਮੱਤਾ ਸਥਾਨ ਦਿਵਾਉਣ ਵਿਚ ਕਾਮਯਾਬ ਹੋਏ ਹਨ ਅਤੇ ਉਨ੍ਹਾਂ ਦੇ ਇਸ ਉੱਦਮ ਸਦਕਾ ਸਾਡੀ ਮਾਤ-ਭਾਸ਼ਾ ਪੰਜਾਬੀ ਹੁਣ ਵੈਨਕੂਵਰ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੜ੍ਹਾਈ ਜਾ ਰਹੀ ਹੈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਤੇ ਮਹਿਮਾਨਾਂ ਵੱਲੋਂ ਵੀ ਇਸ ਮੀਟਿੰਗ ਵਿਚ ਵਿਚਾਰ ਪੇਸ਼ ਕੀਤੇ ਜਾਣਗੇ ਅਤੇ ਕਵੀ-ਦਰਬਾਰ ਵੀ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਲਈ ਮਲੂਕ ਸਿੰਘ ਕਾਹਲੋਂ ਨੂੰ 905-497-1216, ਤਲਵਿੰਦਰ ਮੰਡ ਨੂੰ 416-904-3500 ਜਾਂ ਸੁਖਦੇਵ ਸਿੰਘ ਝੰਡ ਨੂੰ 647-567-9128 ‘ਤੇ ਫ਼ੋਨ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …