Breaking News
Home / ਕੈਨੇਡਾ / ਕਲੀਵਲੈਂਡ ਵਿਚ ਕਿਸਾਨਾਂ ਦੇ ਹੱਕ ‘ਚ ਕਾਰ ਰੈਲੀ

ਕਲੀਵਲੈਂਡ ਵਿਚ ਕਿਸਾਨਾਂ ਦੇ ਹੱਕ ‘ਚ ਕਾਰ ਰੈਲੀ

ਕਲੀਵਲੈਂਡ/ਬਿਊਰੋ ਨਿਊਜ਼ : ਪਿਛਲੇ ਦਿਨੀਂ ਕਲੀਵਲੈਂਡ ਏਰੀਏ ਦੇ ਸਮੂਹ ਪੰਜਾਬੀ ਭਾਈਚਾਰੇ ਵਲੋਂ ਭਾਰਤ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਇਕ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਸੋਲਨ ਦੇ ਕਮਿਊਨਿਟੀ ਸੈਂਟਰ ਵਿਚ ਆਲੇ ਦੁਆਲੇ ਦਾ ਸਮੁੱਚਾ ਪੰਜਾਬੀ ਭਾਈਚਾਰਾ ਇੱਕਠਾ ਹੋਇਆ ਜਿਸ ਵਿਚ ਕੋਲੰਬਸ ਅਤੇ ਸੈਨਸਨਾਈਟੀ ਤੋਂ ਵੀ ਪੰਜਾਬੀ ਪਰਿਵਾਰ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੇ ਪਰਿਵਾਰਾਂ, ਬੱਚਿਆਂ, ਮਹਿਲਾਵਾਂ ਅਤੇ ਬਜੁਰਗਾਂ ਸਮੇਤ ਹਾਜ਼ਰ ਸਨ, ਜਿਹਨਾਂ ਨੇ ਹੱਥਾਂ ਵਿਚ ਕਿਸਾਨਾਂ ਦੇ ਹੱਕ ‘ਚ ਵੱਡੇ-ਵੱਡੇ ਪੋਸਟਰ, ਬੈਨਰ ਅਤੇ ਲੋਗੋ ਫੜੇ ਹੋਏ ਸਨ। ਕਾਰ ਰੈਲੀ ਦੇ ਸ਼ੁਰੂ ਵਿਚ ਪ੍ਰਬੰਧਕਾਂ ਵਲੋਂ ਇਸ ਕਾਰ ਰੈਲੀ ਦੇ ਮਨੋਰਥ ਬਾਰੇ ਦੱਸਿਆ ਗਿਆ। ਸਭ ਨੂੰ ਮਾਸਕ ਪਾ ਕੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਬਰਕਰਾਰ ਰੱਖ ਕੇ ਇਸ ਕਾਰ ਰੈਲੀ ਨੂੰ ਕਾਮਯਾਬ ਕਰਨ ਲਈ ਆਖਿਆ। ਇਸ ਤੋਂ ਬਾਅਦ ਇਹ ਕਾਰ ਰੈਲੀ ਸੋਲਨ ਤੋਂ ਸ਼ੁਰੂ ਹੋਈ ਜੋ ਵੱਖ-ਵੱਖ ਸੜਕਾਂ ਰਾਹੀਂ ਹੁੰਦੀ ਹੋਈ ਕਲੀਵਲੈਂਡ ਡਾਊਨ ਵਿਚ ਪਹੁੰਚੀ। ਸਾਰੇ ਰੂਟ ਦੌਰਾਨ ਪੰਜਾਬੀ ਨੌਜਵਾਨਾਂ ਵਲੋਂ ਕਿਸਾਨਾਂ ਦੇ ਹੱਕ ਵਿਚ ਪੋਸਟਰ ਲਹਿਰਾਏ ਗਏ ਅਤੇ ਬੈਨਰਾਂ ਰਾਹੀਂ ਆਪਣਾ ਸੁਨੇਹਾ ਸਮੁੱਚੇ ਕਲੀਵਲੈਂਡ ਵਾਸੀਆਂ ਨੂੰ ਪਹੁੰਚਾਇਆ। ਇਸ ਕਾਰ ਰੈਲੀ ਵਿਚ 500 ਤੋਂ ਜ਼ਿਆਦਾ ਕਾਰਾਂ ਸਨ। ਬਹੁਤ ਠੰਢੇ ਮੌਸਮ ਦੇ ਬਾਵਜੂਦ ਸਮੁੱਚੇ ਭਾਈਚਾਰੇ ਦੀ ਭਰਵੀਂ ਸ਼ਮੂਲੀਅਤ ਸਦਕਾ ਇਹ ਕਾਰ ਰੈਲੀ ਆਪਣਾ ਪ੍ਰਭਾਵ ਛੱਡਣ ਅਤੇ ਅਮਰੀਕਾ ਵਾਸੀਆਂ ਨੂੰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਹਨਾਂ ਦੇ ਸੰਘਰਸ਼ ਬਾਰੇ ਸੁਚਾਰੂ ਸੁਨੇਹਾ ਪਹੁੰਚਾਣ ਵਿਚ ਕਾਮਯਾਬ ਰਹੀ।

ਇੰਡੋ-ਕੈਨੇਡੀਅਨ ਜਥੇਬੰਦੀਆਂ ਵੱਲੋਂ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਭਰਪੂਰ ਸ਼ਲਾਘਾ
ਟੋਰਾਂਟੋ : ਕੈਨੇਡਾ ਦੇ ਸਾਹਿਤਕਾਰਾਂ, ਕਲਾਕਾਰਾਂ, ਰੰਗਕਰਮੀਆਂ, ਖਿਡਾਰੀਆਂ, ਨਸਲਵਾਦ-ਵਿਰੋਧੀ ਕਾਰਕੁੰਨਾਂ, ਤਰਕਸ਼ੀਲਾਂ, ਮਜ਼ਦੂਰਾਂ, ਸਮਾਜ-ਸੇਵੀਆਂ ਅਤੇ ਮਹਿਲਾਵਾਂ ਦੀਆਂ ਸੱਠ ਜੱਥੇਬੰਦੀਆਂ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਅੰਦੋਲਨ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਦੂਜੀ ਸੰਸਾਰ ਜੰਗ ਸਮੇਂ ਸੁਭਾਸ਼ ਚੰਦਰ ਬੋਸ ਵੱਲੋਂ ਦਿੱਤੇ ਗਏ ઑਦਿੱਲੀ ਚੱਲ਼ੋ ਦੇ ਨਾਹਰੇ ਦੀ ਸਪਿਰਟ ਨੂੰ ਸੁਰਜੀਤ ਕਰਦਿਆਂ, ਪੰਜਾਬ ਦੀਆਂ ਕਿਸਾਨ ਜੱਥੇਬੱਦੀਆਂ ਵੱਲੋਂ, ਤਿੰਨ ਕਿਸਾਨ ਵਿਰੋਧੀ ਬਿਲਾਂ ਦੇ ਖ਼ਿਲਾਫ ਜੱਦੋ-ਜਹਿਦ ਨੂੰ ਸਿਖਰਲਾ ਮੋੜ ਦਿੰਦਿਆਂ, 25 ਨਵੰਬਰ 2020 ਨੂੰ ઑਦਿੱਲੀ ਚੱਲ਼ੋ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ, ਲੱਖਾਂ ਦੀ ਤਾਦਾਦ ਵਿੱਚ ਨੌਜਵਾਨਾਂ, ਬਜ਼ੁਰਗਾਂ, ਮਹਿਲਾਵਾਂ ਦੇ ਕਾਫਲੇ 25 ਨਵੱਬਰ ਤੋਂ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਸਨ। ਪੰਜਾਬ ਦੇ ਕਿਸਾਨਾਂ ਦੇ ਇਹਨਾਂ ਕਾਫਲਿਆਂ ਨੂੰ ਹੁਣ ਤੱਕ ਹਰਿਆਣਾ, ਉੱਤਰ ਪ੍ਰਦੇਸ, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ, ਉੜੀਸਾ, ਮਹਾਰਾਸ਼ਟਰ, ਕੇਰਲਾ, ਨਾਗਾਲੈਂਡ, ਕਰਨਾਟਕ, ਗੁਜਰਾਤ, ਝਾਰਖੰਡ ਅਤੇ ਉੱਤਰਾਖੰਡ ਦੀਆਂ ਅਨੇਕਾਂ ਕਿਸਾਨ ਜੱਥੇਬੰਦੀਆਂ ਦੀ ਹਮਾਇਤ ਹਾਸਲ ਹੋ ਚੁੱਕੀ ਹੈ।

Check Also

ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ …