ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ ਡੇਰਾ ਨਾਨਕਸਰ ਸੀਂਗੜਾ ਕਰਨਾਲ ਦੇ ਸੰਤ ਬਾਬਾ ਰਾਮ ਸਿੰਘ (65) ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਵਲੋਂ ਇਹ ਕਦਮ ਕਿਸਾਨਾਂ ‘ਤੇ ਸਰਕਾਰ ਵਲੋਂ ਢਾਹੇ ਜਾ ਰਹੇ ਜ਼ੁਲਮ ਦੇ ਰੋਸ ਵਜੋਂ ਚੁੱਕਿਆ ਗਿਆ। ਜਾਣਕਾਰੀ ਅਨੁਸਾਰ ਪਿਛਲੇ ਕਾਫ਼ੀ ਦਿਨਾਂ ਤੋਂ ਕਿਸਾਨ ਅੰਦੋਲਨ ‘ਚ ਆਪਣਾ ਯੋਗਦਾਨ ਪਾ ਰਹੇ ਸੰਤ ਰਾਮ ਸਿੰਘ ਵਲੋਂ ਬਾਅਦ ਦੁਪਹਿਰ ਖ਼ੁਦ ਨੂੰ ਗੋਲੀ ਮਾਰ ਲਈ ਗਈ। ਉਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੰਤ ਬਾਬਾ ਰਾਮ ਸਿੰਘ ਵਲੋਂ ਆਪਣੇ ਖ਼ੁਦਕੁਸ਼ੀ ਨੋਟ ‘ਚ ਖ਼ੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਕੋਲੋਂ ਕਿਸਾਨਾਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਆਪਣੇ ਹੱਕ ਲੈਣ ਲਈ ਕਿਸਾਨ ਸੜਕਾਂ ‘ਤੇ ਰੁਲ ਰਹੇ ਹਨ ਪਰ ਸਰਕਾਰ ਨਿਆਂ ਨਹੀਂ ਕਰ ਰਹੀ। ਜੇਕਰ ਜ਼ੁਲਮ ਕਰਨਾ ਪਾਪ ਹੈ ਤਾਂ ਜ਼ੁਲਮ ਸਹਿਣਾ ਵੀ ਪਾਪ ਹੈ। ਹਰ ਕਿਸੇ ਨੇ ਇਸ ਕਿਸਾਨੀ ਅੰਦੋਲਨ ‘ਚ ਆਪਣਾ ਯੋਗਦਾਨ ਪਾਇਆ ਹੈ, ਕਿਸੇ ਨੇ ਪੁਰਸਕਾਰ ਤੇ ਸਨਮਾਨ ਵਾਪਸ ਕਰ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ ਪਰ ਉਹ ਅੱਜ ਕਿਸਾਨਾਂ ਦੇ ਹੱਕ ‘ਚ ਅਤੇ ਸਰਕਾਰੀ ਜ਼ੁਲਮ ਦੇ ਰੋਸ ਵਜੋਂ ਆਪਣੀ ਜ਼ਿੰਦਗੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਦੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …