24 ਘੰਟੇ ਲੰਗਰ ਤੇ ਮੈਡੀਕਲ ਦੀਆਂ ਸਹੂਲਤਾਂ
ਲੁਧਿਆਣਾ : ਦਿੱਲੀ ਕਿਸਾਨ ਅੰਦੋਲਨ ਵਿਚ ਜਾਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਲੋਕ ਇਨਸਾਫ਼ ਪਾਰਟੀ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਕਿਸਾਨ ਵਿਸ਼ਰਾਮ ਘਰ ਬਣਾਇਆ ਹੈ, ਜਿੱਥੇ ਕਿਸਾਨ ਆਰਾਮ ਕਰ ਸਕਦੇ ਹਨ। ਇੱਥੇ 24 ਘੰਟੇ ਲੰਗਰ ਤੇ ਸਿਹਤ ਸੇਵਾਵਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਜਦੋਂ ਤੱਕ ਦਿੱਲੀ ਵਿੱਚ ਕਿਸਾਨਾਂ ਦੀ ਜਿੱਤ ਨਹੀਂ ਹੁੰਦੀ, ਮੈਕਡੋਨਲਡ ਦੇ ਸਾਹਮਣੇ ਕੌਮੀ ਮਾਰਗ ਦੋਰਾਹਾ ‘ਤੇ ਬਣਾਇਆ ਗਿਆ ਇਹ ਕਿਸਾਨ ਵਿਸ਼ਰਾਮ ਘਰ ਖੁੱਲ੍ਹਾ ਰਹੇਗਾ। ਇੱਥੇ ਕਿਸਾਨਾਂ ਦੇ ਆਰਾਮ ਕਰਨ, ਨਹਾਉਣ, ਮੈਡੀਕਲ ਤੇ 24 ਘੰਟੇ ਲੰਗਰ ਦੀ ਸੇਵਾ ਜਾਰੀ ਰਹੇਗੀ। ਇਸ ਵਿਸ਼ਰਾਮ ਘਰ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਭਾਰਤ ਵਿੱਚ ਸਭ ਤੋਂ ਵੱਡਾ ਕਾਰੋਬਾਰ ਕਣਕ ਦਾ ਹੈ। ਇਸੇ ਲਈ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ, ਜਿਨ੍ਹਾਂ ਨੇ ਮੋਦੀ ਸਰਕਾਰ ਬਣਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਹੈ, ਹੁਣ ਇਸ ਕਾਰੋਬਾਰ ‘ਤੇ ਆਪਣਾ ਕਬਜ਼ਾ ਕਰ ਕੇ ਦੇਸ਼ ਦੇ ਅੰਨਦਾਤਾ ਨੂੰ ਆਪਣਾ ਗੁਲਾਮ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਅੰਨਦਾਤਾ ਕਿਸੇ ਦੀ ਗੁਲਾਮੀ ਨਹੀਂ ਕਰ ਸਕਦਾ, ਇਸੇ ਲਈ ਦਿੱਲੀ ਦੇ ਬਾਰਡਰਾਂ ‘ਤੇ ਮੋਦੀ ਸਰਕਾਰ ਖ਼ਿਲਾਫ਼ ਸ਼ਾਂਤਮਈ ਅੰਦੋਲਨ ਕਰਕੇ ਆਪਣੇ ਹੱਕ ਦੀ ਲੜਾਈ ਲੜ ਰਿਹਾ ਹੈ।
Check Also
ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …