18 C
Toronto
Monday, September 15, 2025
spot_img
Homeਪੰਜਾਬਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਕਿਸਾਨੀ ਸੰਘਰਸ਼ 'ਚ ਪਹੁੰਚੇ

ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਕਿਸਾਨੀ ਸੰਘਰਸ਼ ‘ਚ ਪਹੁੰਚੇ

ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੀ ਅਗਵਾਈ ‘ਚ ਸਿੰਘੂ ਬਾਰਡਰ ‘ਤੇ ਪਹੁੰਚੇ ਸੇਵਾ ਮੁਕਤ ਪੁਲਿਸ ਅਧਿਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕ ਵਿੱਚ ਹੁਣ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਆਣ ਖੜ੍ਹੇ ਹਨ। ਪੰਜਾਬ ਦੇ ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ (ਜਲੰਧਰ) ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੇ ਦਰਜਨ ਤੋਂ ਵੱਧ ਸਾਬਕਾ ਐੱਸਐੱਸਪੀਜ਼ ਤੇ ਐੱਸਪੀਜ਼ ਸਿੰਘੂ ਬਾਰਡਰ ਪਹੁੰਚੇ। ਇਨ੍ਹਾਂ ਸਾਬਕਾ ਪੁਲਿਸ ਅਧਿਕਾਰੀਆਂ ਨੇ 26 ਨਵੰਬਰ ਤੋਂ ਦਿੱਲੀ ਦੇ ਸਿੰਘੂ ਬਾਰਡਰ ਉਪਰ ਲੱਗੇ ਧਰਨੇ ਵਿੱਚ ਸ਼ਿਰਕਤ ਕੀਤੀ ਤੇ ਆਪਣਾ ਸਮਰਥਨ ਦਿੱਤਾ। ਇਨ੍ਹਾਂ ਵਿੱਚ ਸਾਬਕਾ ਅਧਿਕਾਰੀ ਜਗਜੀਤ ਸਿੰਘ ਭੁਗਤਾਣਾ, ਦਿਲਬਾਗ਼ ਸਿੰਘ ਗਿੱਲ, ਹਰਜੀਤ ਸਿੰਘ ਬਰਾੜ, ਅਮਰੀਕ ਸਿੰਘ ਪਵਾਰ, ਮਹਿੰਦਰਪਾਲ ਸਿੰਘ ਕੋਛੜ, ਰਣਜੀਤ ਸਿੰਘ, ਗੁਰਮੇਲ ਸਿੰਘ, ਯਾਦਵਿੰਦਰ ਸਿੰਘ ਬਾਠ, ਜਸਵੀਰ ਸਿੰਘ ਰਾਓ, ਪਰਮਜੀਤ ਸਿੰਘ ਵਿਰਦੀ, ਹਰਿੰਦਰਜੀਤ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ ਰੰਧਾਵਾ, ਮਹਿੰਦਰਪਾਲ ਸਿੰਘ ਸ਼ੋਕਰ, ਗੁਰਪਾਲ ਸਿੰਘ, ਅਮਰਜੀਤ ਸਿੰਘ ਤੇ ਭਗਵਾਨ ਸਿੰਘ ਪੰਧੇਰ ਸਮੇਤ ਹੋਰ ਸਾਬਕਾ ਸ਼ਾਮਲ ਸਨ। ਸਾਬਕਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਸਰਕਾਰ ਵੱਲੋਂ ਮਿਲੇ ਸਨਮਾਨ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨੀਆਂ ਜਾਣ।

RELATED ARTICLES
POPULAR POSTS