ਨਵਜੋਤ ਸਿੱਧੂ ਨੇ ਕਿਹਾ , ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਝੂਠੇ ਵਾਅਦੇ
ਚੰਡੀਗੜ੍ਹ/ ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਇੱਕ ਪ੍ਰੈੱਸ ਕਾਨਫ਼ਰੰਸ ਦੀ ਪੁਰਾਣੀ ਵੀਡੀਓ ਦੁਬਾਰਾ-ਟਵੀਟ ਕੀਤੀ ਹੈ; ਜਿਸ ਵਿੱਚ ਉਨ੍ਹਾਂ ਕੁਝ ਖ਼ਾਸ ਕਾਰਪੋਰੇਟ ਅਦਾਰਿਆਂ ਤੇ ਘਰਾਣਿਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹਰ ਹੱਦਾਂ-ਬੰਨੇ ਪਾਰ ਕਰਦੀ ਜਾ ਰਹੀ ਹੈ। ਵੀਡੀਓ ‘ਚ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਸਾਨਾਂ ਦੇ 72,000 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਸਨ ਪਰ ਮੋਦੀ ਸਰਕਾਰ ਨੇ ਹਾਲੇ ਤੱਕ ਸਿਰਫ਼ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਝੂਠਾ ਵਾਅਦਾ ਹੀ ਕੀਤਾ ਹੈ। ਨਵਜੋਤ ਸਿੱਧੂ ਨੇ ਆਰੋਪ ਲਾਇਆ ਹੈ ਕਿ ਆਮਦਨ ਦੁੱਗਣੀ ਹੋਣ ਦੀ ਗੱਲ ਤਾਂ ਭੁੱਲ ਹੀ ਜਾਵੋ, ਕਿਸਾਨਾਂ ਨੂੰ ਆਪਣੀ ਪਹਿਲੀ ਮਾੜੀ-ਮੋਟੀ ਆਮਦਨ ਬਚਾਉਣ ਲਈ ਹੁਣ ਸੜਕਾਂ ਉੱਤੇ ਰੁਲਣਾ ਪੈ ਰਿਹਾ ਹੈ। ਧਿਆਨ ਰਹੇ ਕਿ ਨਵਜੋਤ ਸਿੱਧੂ ਨੇ ਕਾਂਗਰਸ ਵਲੋਂ ਕੀਤੇ ਜਾ ਰਹੇ ਕਿਸਾਨ ਵਿਰੋਧੀ ਸਮਾਗਮਾਂ ਤੋਂ ਅਜੇ ਤੱਕ ਦੂਰੀ ਬਣਾਈ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …