ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਅਪੀਲ
ਚੰਡੀਗੜ੍ਹ/ ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਹੁਣ ਵਿਧਾਇਕ ਵੀ ਸਾਥ ਦੇਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਵਾਰੀ-ਵਾਰੀ ਸੰਸਦ ਮੈਂਬਰਾਂ ਨੂੰ ਧਰਨੇ ‘ਤੇ ਬੈਠਣ ਲਈ ਕਿਹਾ ਹੈ। ਪੱਤਰ ‘ਚ ਜਾਖੜ ਨੇ ਕਿਹਾ ਕਿ ਵਰਤਮਾਨ ਸਮੇਂ ‘ਚ ਵਿਧਾਇਕਾਂ ‘ਤੇ ਵੀ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਦਿੱਲੀ ‘ਚ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਆਪਣੇ ਸੰਸਦ ਮੈਂਬਰਾਂ ਦਾ ਸਾਥ ਦੇਣ। ਜਾਖੜ ਨੇ ਕਿਹਾ ਕਿ ਇਹ ਸਮਾਂ ਬੇਹੱਦ ਨਾਜ਼ੁਕ ਹੈ ਅਤੇ ਦੇਸ਼ ਇਕ ਔਖੀ ਹਾਲਤ ਵਿਚੋਂ ਲੰਘ ਰਿਹਾ ਹੈ। ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਬਾਰਡਰ ‘ਤੇ ਧਰਨੇ ‘ਤੇ ਬੈਠੇ ਹੋਏ ਹਨ ਤਾਂ ਪੰਜਾਬ ਦੇ ਸੰਸਦ ਮੈਂਬਰ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਹਨ ਅਤੇ ਅਜਿਹੇ ‘ਚ ਪੰਜਾਬ ਦੇ ਵਿਧਾਇਕ ਸ਼ਾਂਤ ਨਹੀਂ ਰਹਿ ਸਕਦੇ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …