11.5 C
Toronto
Tuesday, October 27, 2026
spot_img
Homeਪੰਜਾਬਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਗਈ ਜਾਨ

ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਗਈ ਜਾਨ

ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਗਈ ਜਾਨਮ੍ਰਿਤਕ ਸੰਗਰੂਰ, ਬਠਿੰਡਾ ਅਤੇ ਸਰਦੂਲਗੜ੍ਹ ਨਾਲ ਸਬੰਧਤ
ਚੰਡੀਗੜ੍ਹ/ ਬਿਊਰੋ ਨਿਊਜ਼
ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਨ੍ਹਾਂ ਵਿਚੋਂ ਇਕ ਭੀਮ ਸਿੰਘ ਦਾ ਵਿਅਕਤੀ ਸੰਗਰੂਰ ਦੇ ਪਿੰਡ ਝਨੇੜੀ ਨਾਲ ਸਬੰਧਤ ਸੀ। ਦੱਸਿਆ ਗਿਆ ਕਿ ਭੀਮ ਸਿੰਘ ਰਾਤ ਦੇ ਹਨੇਰੇ ਵਿਚ ਡੂੰਘੇ ਨਾਲੇ ਵਿਚ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ। ਇਸੇ ਦੌਰਾਨ ਬਠਿੰਡਾ ਦੇ ਪਿੰਡ ਤੁੰਗਵਾਲੀ ਦੇ ਕਿਸਾਨ ਜੈ ਸਿੰਘ ਦੀ ਵੀ ਟਿੱਕਰੀ ਬਾਰਡਰ ‘ਤੇ ਅਚਾਨਕ ਮੌਤ ਹੋ ਗਈ। ਇਹ ਕਿਸਾਨ ਕਿਸਾਨੀ ਸੰਘਰਸ਼ ਵਿਚ ਰੋਜ਼ਾਨਾ ਹੀ ਸ਼ਮੂਲੀਅਤ ਕਰ ਰਿਹਾ ਸੀ। ਇਸਦੇ ਚੱਲਦਿਆਂ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਸਰਦੂਲਗੜ੍ਹ ਨੇੜਲੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਜਤਿੰਦਰ ਸਿੰਘ ਦੀ ਹਿਸਾਰ ਨੇੜੇ ਸੜਕ ਹਾਦਸੇ ਵਿਚ ਜਾਨ ਚਲੇ ਗਈ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਸਿੰਘ ਦਾ ਵਿਆਹ ਵੀ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ।

RELATED ARTICLES
POPULAR POSTS