Breaking News
Home / ਭਾਰਤ / ਕੇਜਰੀਵਾਲ ਨੇ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੀ ਕਾਪੀ ਪਾੜੀ

ਕੇਜਰੀਵਾਲ ਨੇ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੀ ਕਾਪੀ ਪਾੜੀ

ਕਿਹਾ , ਅੰਗਰੇਜ਼ਾਂ ਤੋਂ ਬਦਤਰ ਨਾ ਬਣੇ ਸਰਕਾਰ
ਨਵੀਂ ਦਿੱਲੀ/ ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਸੈਸ਼ਨ ਵਿਚ ਨਵੇਂ ਖੇਤੀ ਕਾਨੂੰਨਾਂ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਇਸ ਦੌਰਾਨ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕਾਪੀ ਵੀ ਪਾੜ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 20 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਜਰੀਵਾਲ ਨੇ ਕਿਹਾ ਕਿ ਅੰਗਰੇਜ਼ਾਂ ਤੋਂ ਵੀ ਬਦਤਰ ਨਾ ਬਣੇ ਭਾਰਤ ਦੀ ਮੋਦੀ ਸਰਕਾਰ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ‘ਚ ਸਾਡੇ ਵਕੀਲ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ ਕਿ ਕਰੋਨਾ ਕਾਲ ਵਿਚ ਆਰਡੀਨੈਂਸ ਕਿਉਂ ਪਾਸ ਕੀਤਾ ਗਿਆ।

Check Also

ਉਤਰਾਖੰਡ ’ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ

ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ ਉਤਰਾਖੰਡ/ਬਿਊਰੋ ਨਿਊਜ਼ : ਉਤਰਾਖੰਡ ’ਚ ਸਥਿਤ …