ਯੂਕੇ ਵਿੱਚ ਕਰੋਨਾ ਵਾਇਰਸ ਦੀ ਨਵੀਂ ਲਾਗ, ਭਾਰਤ ਨੇ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਮੀਦ ਪ੍ਰਗਟਾਈ ਹੈ ਕਿ ਦੇਸ਼ ਵਿਚ ਕਰੋਨਾ ਵੈਕਸੀਨ ਲਗਾਉਣ ਦਾ ਕੰਮ ਅਗਲੇ ਮਹੀਨੇ ਜਨਵਰੀ ਵਿਚ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿਚ ਸ਼ਾਇਦ ਕਰੋਨਾ ਮਹਾਮਾਰੀ ਦਾ ਸਭ ਤੋਂ ਬੁਰਾ ਦੌਰ ਖਤਮ ਹੋ ਚੁੱਕਾ ਹੈ। ਹਰਸ਼ ਵਰਧਨ ਨੇ ਕਿਹਾ ਕਿ ਜਨਵਰੀ ਦੇ ਕਿਸੇ ਵੀ ਹਫਤੇ ਵਿਚ ਭਾਰਤ ਆਪਣੇ ਨਾਗਰਿਕਾਂ ਨੂੰ ਵੈਕਸੀਨ ਦੇਣ ਦੇ ਸਮਰੱਥ ਹੋ ਸਕਦਾ ਹੈ। ਉਧਰ ਦੂਜੇ ਪਾਸੇ ਯੂ ਕੇ ਵਿੱਚ ਕਰੋਨਾ ਵਾਇਰਸ ਦਾ ਨਵਾਂ ਰੂਪ, ਜੋ ਬਹੁਤ ਤੇਜ਼ੀ ਨਾਲ ਫੈਲਦਾ ਹੈ, ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ 31 ਦਸੰਬਰ ਤਕ ਲਈ ਰੋਕ ਲਗਾ ਦਿੱਤੀ ਹੈ। ਯੂਕੇ ਵਿੱਚ ਕੋਵਿਡ-19 ਦੀ ਨਵੀਂ ਲਾਗ ਕਾਰਨ ਅਫਰਾ ਤਫਰੀ ਮਚ ਗਈ ਹੈ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …