ਨਰਿੰਦਰ ਮੋਦੀ, ਰਾਮਨਾਥ ਕੋਵਿੰਦ, ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਵੋਰਾ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 93 ਸਾਲਾਂ ਦੀ ਸੀ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਓਖਲਾ ਦੇ ਐਸਕਾਰਟ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਫੇਫੜਿਆਂ ਵਿੱਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਧਿਆਨ ਰਹੇ ਕਿ ਉਨ੍ਹਾਂ ਨੇ ਕੱਲ੍ਹ ਹੀ ਆਪਣਾ ਜਨਮ ਦਿਨ ਮਨਾਇਆ ਸੀ। ਉਹ ਕੇਂਦਰੀ ਮੰਤਰੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਸਨ। ਮੋਤੀ ਲਾਲ ਵੋਰਾ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਸੋਨੀਆ ਗਾਂਧੀ, ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …