15.4 C
Toronto
Tuesday, May 26, 2026
spot_img
Homeਪੰਜਾਬਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਖਰਚ ਦੀ ਲਿਮਟ 10...

ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਖਰਚ ਦੀ ਲਿਮਟ 10 ਫੀਸਦੀ ਵਧਾਈ

ਅਗਾਮੀ ਚੋਣਾਂ ਦੌਰਾਨ ਇਹ ਫੈਸਲਾ ਹੋਵੇਗਾ ਲਾਗੂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜਾਰੀ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਖ਼ਰਚ ਸਬੰਧੀ ਵਾਧਾ ਮੌਜੂਦਾ ਸਮੇਂ ਹੋ ਰਹੀਆਂ ਚੋਣਾਂ ਵਿੱਚ ਲਾਗੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵਲੋਂ ਇਕ ਦੋ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿਚ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰ 70 ਲੱਖ ਰੁਪਏ ਦੀ ਥਾਂ 77 ਲੱਖ ਰੁਪਏ ਖਰਚ ਕਰ ਸਕਣਗੇ ਜਦਕਿ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ 28 ਲੱਖ ਰੁਪਏ ਦੀ ਥਾਂ 30 ਲੱਖ ਹਜ਼ਾਰ ਰੁਪਏ ਖਰਚ ਕਰ ਸਕਣਗੇ।

RELATED ARTICLES
POPULAR POSTS