ਗੁਰੂਹਰਸਹਾਏ/ਬਿਊਰੋ ਨਿਊਜ਼
ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਗੁਰੂਹਰਸਹਾਏ ਵਿਖੇ ਆਏ ਦਿਨ ਹੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਹਫ਼ਤੇ ਵੀ ਗੁਰੂਹਰਸਹਾਏ ਵਿਖੇ ਇਕ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਅਤੇ ਅੱਜ ਫਿਰ ਗੁਰੂਹਰਸਹਾਏ ਦੀ ਗੁਰੂਕਰਮ ਸਿੰਘ ਬਸਤੀ ‘ਚ ਰਹਿੰਦੇ ਇਕ 26 ਸਾਲ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਸੁੱਖੀ ਨਸ਼ਿਆਂ ਦਾ ਆਦੀ ਸੀ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …