ਭਾਰਤੀ ਕਿਸਾਨ ਯੂਨੀਅਨ ਨੇ ਪੀੜਤ ਪਰਿਵਾਰ ਲਈ ਮੰਗੀ ਮੱਦਦ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਰਹੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਾਲਦ ਕਲਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਹਾਕਮ ਸਿੰਘ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ ਸੰਗਰੂਰ ‘ਤੇ ਲਗਾਏ ਧਰਨੇ ਵਿੱਚ ਸ਼ਾਮਲ ਹੁੰਦਾ ਰਿਹਾ ਸੀ ਅਤੇ ਹੁਣ 20 ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਸਿਹਤ ਖਰਾਬ ਹੋਣ ਕਾਰਨ ਹਾਕਮ ਸਿੰਘ ਬਾਲਦ ਕਲਾਂ ਪਿੰਡ ਆ ਗਿਆ ਸੀ ਅਤੇ ਹਸਪਤਾਲ ਵਿਚ ਉਸਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਹਾਕਮ ਸਿੰਘ ਨੂੰ ਕਿਸਾਨ ਮੋਰਚੇ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਸ਼ਹੀਦ ਹੋ ਚੁੱਕੇ ਕਿਸਾਨਾਂ ਨੂੰ ਲੰਘੇ ਕੱਲ੍ਹ ਸਿੰਘੂ ਤੇ ਟਿੱਕਰੀ ਬਾਰਡਰ ਸਮੇਤ ਪੂਰੇ ਪੰਜਾਬ ਵਿਚ ਸ਼ਰਧਾਂਜਲੀਆਂ ਵੀ ਦਿੱਤੀਆਂ ਗਈਆਂ ਸਨ।
Check Also
ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …