ਭਲਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਅਹਿਮ ਬੈਠਕ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ‘ਤੇ ਅੱਜ ਸਵੇਰ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਦਿੱਤੀ ਹੈ। ਸੰਘਰਸ਼ਸ਼ੀਲ ਕਿਸਾਨ ਭੁੱਖ ਹੜਤਾਲ ‘ਤੇ ਜਥਿਆਂ ਦੇ ਰੂਪ ਵਿੱਚ ਬੈਠਣਗੇ। ਪਹਿਲੇ ਜਥੇ ਵਜੋਂ 11 ਮੈਂਬਰ ਅੱਜ ਭੁੱਖ ਹੜਤਾਲ ‘ਤੇ ਬੈਠੇ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਭਲਕੇ ਇਕ ਅਹਿਮ ਬੈਠਕ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਅੱਜ ਸਿੰਘੂ ਬਾਰਡਰ ‘ਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …