ਕਿਹਾ , ਕੇਂਦਰ ਸਰਕਾਰ ਦੀਆਂ ਸਾਰੀਆਂ ਗੱਲਾਂ ਝੂਠੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਪਿਛਲੇ ਦਿਨੀਂ ਕਿਸਾਨਾਂ ਦੇ ਨਾਮ ਇਕ ਲੰਬਾ ਚੌੜਾ ਖਤ ਲਿਖਿਆ ਸੀ। ਜਿਸ ਵਿਚ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਦੇ ਨਾਲ ਨਾਲ ਮੋਦੀ ਸਰਕਾਰ ਦੇ ਕਿਸਾਨ ਹਿਤੈਸ਼ੀ ਹੋਣ ਬਾਰੇ ਵੱਡੀਆਂ ਵੱਡੀਆਂ ਗੱਲਾਂ ਲਿਖੀਆਂ ਸਨ। ਖੇਤੀ ਮੰਤਰੀ ਨੇ ਚਿੱਠੀ ਦੇ ਅੰਤ ਵਿਚ ਸਰਕਾਰ ਦੁਆਰਾ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਪੁਆਇੰਟ ਲਿਖ ਕੇ ਭਰੋਸਾ ਵੀ ਦਿੱਤਾ। ਜਿਸ ਨੂੰ ਕਿਸਾਨਾਂ ਨੇ ਮਗਰਮੱਛ ਦੇ ਹੰਝੂ ਦੱਸਦਿਆਂ ਉਸ ਚਿੱਠੀ ਨੂੰ ਨਕਾਰ ਦਿੱਤਾ। ਹੁਣ ਕਿਸਾਨਾਂ ਨੇ ਖੇਤੀ ਮੰਤਰੀ ਤੋਮਰ ਦੀ ਉਸੇ ਚਿੱਠੀ ਦਾ ਉਸੇ ਲਹਿਜ਼ੇ ‘ਚ ਜਵਾਬ ਭੇਜਿਆ ਹੈ। ਕਿਸਾਨਾਂ ਨੇ ਕਿਹਾ ਕਿ ਤੋਮਰ ਦੀ ਚਿੱਠੀ ਦਾ ਜਵਾਬ ਦਿੰਦਿਆਂ ਕਿਹਾ ਗਿਆ ਹੈ ਕਿ ਸਰਕਾਰ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਸਾਰੀਆਂ ਗੱਲਾਂ ਨੂੰ ਤੱਥਹੀਣ ਅਤੇ ਝੂਠੀਆਂ ਦੱਸਿਆ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …