ਕਿਸਾਨ ਆਗੂਆਂ ਨੇ ਕਿਹਾ , ਖੁਦਕੁਸ਼ੀਆਂ ਕਿਸੇ ਮਸਲੇ ਦਾ ਹੱਲ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਚਲਦੇ ਸੰਘਰਸ਼ ਦੌਰਾਨ ਪਿਛਲੇ ਕੁੱਝ ਦਿਨਾਂ ‘ਚ ਹੋਈਆਂ ਖ਼ੁਦਕੁਸ਼ੀਆਂ ਸਾਡੇ ਸਭ ਲਈ ਚਿੰਤਾ ਦਾ ਵਿਸ਼ਾ ਹੈ। ਬੁਰਜ਼ਗਿੱਲ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਸੰਘਰਸ਼ ਹੀ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ, ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ। ਕਿਸਾਨਾਂ ਨੇ ਆਪਣੇ ਇਸ ਅੰਦੋਲਨ ਦੌਰਾਨ ਜਿਹੜੇ ਹੌਂਸਲੇ ਦਾ ਸਬੂਤ ਦਿੱਤਾ ਹੈ ਉਸ ਹੌਂਸਲੇ ਦੀ ਚਰਚਾ ਇਸ ਵੇਲੇ ਪੂਰੀ ਦੁਨੀਆਂ ਵਿਚ ਹੈ। ਉਨ੍ਹਾਂ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇਗੀ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …