ਟਰੰਪ ਨੇ ਨਵੇਂ ਕਾਨੂੰਨ ‘ਤੇ ਕੀਤੇ ਦਸਤਖਤ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਨੂੰਨ ਉੱਤੇ ਦਸਤਖਤ ਕੀਤੇ ਹਨ, ਜਿਸ ਤਹਿਤ ਟੈਕਸਾਸ ਵਿੱਚ ਡਾਕਘਰ ਦਾ ਨਾਮ ਮਰਹੂਮ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਧਾਲੀਵਾਲ ਦਾ ਹਿਊਸਟਨ ਵਿੱਚ ਟ੍ਰੈਫਿਕ ਪ੍ਰਬੰਧਾਂ ਨੂੰ ਸੰਭਾਲਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵ੍ਹਾਈਟ ਹਾਊਸ ਨੇ ਬਿਆਨ ਵਿਚ ਕਿਹਾ ਕਿ ਟਰੰਪ ਨੇ ਟੈਕਸਾਸ ਦੇ ਹਿਊਸਟਨ ਵਿਚ 315 ਐਡਿਕਸ ਹਾਵਲ ਰੋਡ ‘ਤੇ ਸਥਿਤ ਡਾਕ ਘਰ ਦਾ ਨਾਮ ਡਿਪਟੀ ਸੰਦੀਪ ਸਿੰਘ ਧਾਲੀਵਾਲ ਬਿਲਡਿੰਗ ਰੱਖਣ ਲਈ ਕਾਨੂੰਨ ‘ਤੇ ਦਸਤਖਤ ਕੀਤੇ ਹਨ। ਧਿਆਨ ਰਹੇ ਕਿ ਅਮਰੀਕਾ ਵਿੱਚ ਹੁਣ ਤੱਕ ਦੋ ਡਾਕਘਰਾਂ ਦਾ ਨਾਮ ਭਾਰਤੀ ਮੂਲ ਦੇ ਵਿਅਕਤੀਆਂ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ 2006 ਵਿੱਚ ਕੈਲੇਫੋਰਨੀਆਂ ਵਿੱਚ ਪਹਿਲੇ ਭਾਰਤੀ ਸੰਸਦ ਮੈਂਬਰ ਦਲੀਪ ਸਿੰਘ ਸੌਂਦ ਦੇ ਨਾਮ ‘ਤੇ ਡਾਕਘਰ ਦਾ ਨਾਮ ਰੱਖਿਆ ਗਿਆ ਸੀ।
Check Also
ਪੀਐਨਬੀ ਘੋਟਾਲੇ ਦਾ ਆਰੋਪੀ ਮੇਹੁਲ ਚੌਕਸੀ ਬੈਲਜ਼ੀਅਮ ’ਚ ਗਿ੍ਰਫਤਾਰ
ਭਾਰਤ ਦੀ ਹਵਾਲਗੀ ਅਪੀਲ ਤੋਂ ਬਾਅਦ ਹੋਈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਮੇਹੁਲ ਚੌਕਸੀ ਨੂੰ …