ਇੰਗਲੈਂਡ ਤੋਂ ਆਏ ਯਾਤਰੀਆਂ ਦੇ ਵੀ ਹੋਏ ਕਰੋਨਾ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਦੀ ਵੈਕਸੀਨ ਜਨਵਰੀ ਦੇ ਪਹਿਲੇ ਹਫ਼ਤੇ ਵਿਚ ਆਉਣ ਦੀ ਉਮੀਦ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ ਪੰਜਾਬ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫ਼ਾਜ਼ਿਲਕਾ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵਲੋਂ ਵੈਕਸੀਨ ਨੂੰ ਸਟੋਰ ਕਰਨ ਲਈ ਕੋਲਡ ਚੇਨ ਆਦਿ ਦੀ ਵਿਵਸਥਾ ਯਕੀਨੀ ਬਣਾ ਲਈ ਗਈ ਹੈ। ਜ਼ਿਕਰਯੋਗ ਕਿ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਇੰਗਲੈਂਡ ਤੋਂ ਆਏ 250 ਯਾਤਰੀਆਂ ਦੇ ਵੀ ਕਰੋਨਾ ਟੈਸਟ ਹੋਏ ਹਨ। ਜਿਨ੍ਹਾਂ ਵਿਚੋਂ 8 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜੇਟਿਵ ਆਈ ਦੱਸੀ ਜਾ ਰਹੀ ਹੈ।
ਪੰਜਾਬ ਵਿਚ ਕਰੋਨਾ ਵਾਇਰਸ ਦੀ ਵੈਕਸੀਨ ਜਨਵਰੀ ਦੇ ਪਹਿਲੇ ਹਫ਼ਤੇ ‘ਚ ਆਉਣ ਦੀ ਉਮੀਦ
RELATED ARTICLES