22.2 C
Toronto
Friday, August 7, 2026
spot_img
Homeਪੰਜਾਬਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣਾ ਪਿਆ ਮਹਿੰਗਾ

ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣਾ ਪਿਆ ਮਹਿੰਗਾ

ਗੁਰਦੁਆਰਾ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਸਿੰਘ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣ ਦੇ ਮਾਮਲੇ ਵਿਚ ਸਖਤੀ ਦਿਖਾਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਿਆ ਗਿਆ ਹੈ। ਸੁੱਚਾ ਸਿੰਘ ਲੰਗਾਹ ਵਲੋਂ ਫਤਹਿਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਉਸ ਨੂੰ ਸਿਰੋਪਾ ਦੇਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਸਾਹਿਬ ਦੇ ਮੈਨੇਜਰ ਕਰਮ ਸਿੰਘ ਅਤੇ ਸੰਬੰਧਤ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਲੰਗਾਹ ਨਾਲ ਮਿਲਵਰਤਨ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

RELATED ARTICLES
POPULAR POSTS