ਕੈਪਟਨ ਅਮਰਿੰਦਰ ਨੇ ਖੁਦ ਸੰਭਾਲੀ ਕਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦਰਮਿਆਨ ਪੰਜਾਬ ‘ਚ ਲੋਕਲ ਬਾਡੀ ਚੋਣਾਂ ਫਰਵਰੀ ਦੇ ਮੱਧ ਤੱਕ ਹੋ ਸਕਦੀਆਂ ਹਨ। ਕਾਂਗਰਸ ਪਾਰਟੀ ਇਸ ਸੰਘਰਸ਼ਮਈ ਮਾਹੌਲ ਦਾ ਲਾਹਾ ਲੈਣ ਦੀ ਤਾਕ ਵਿਚ ਹੈ। ਇਸ ਦੌਰਾਨ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਾਨ ਸੰਭਾਲ ਲਈ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਕੋਲੋਂ ਲੋਕਲ ਬਾਡੀ ਚੋਣਾਂ ਸਬੰਧੀ ਜਾਣਕਾਰੀ ਲਈ। ਅਕਤੂਬਰ ‘ਚ ਹੋਏ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਮੰਤਰੀਆਂ ਨਾਲ ਸਿੱਧੇ ਤੌਰ ‘ਤੇ ਮਿਲੇ। ਇਸ ਮਿਲਣੀ ਵਿਚ 16 ਮੰਤਰੀਆਂ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਲੋਕਲ ਬਾਡੀ ਵਿਭਾਗ ਨੇ ਵੀ ਚੋਣ ਕਮਿਸ਼ਨ ਨੂੰ 13 ਫਰਵਰੀ ਤੱਕ ਚੋਣਾਂ ਕਰਵਾਉਣ ਲਈ ਕਿਹਾ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਲੋਕਲ ਬਾਡੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜਨ ਦਾ ਐਲਾਨ ਕਰ ਦਿੱਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …