ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦੋ ਦਹਾਕੇ ਪਹਿਲਾਂ 1991 ਵਿਚ ਆਈ.ਏ.ਐਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸੁਮੇਧ ਸੈਣੀ ਖਿਲਾਫ਼ ਐਸ. ਆਈ. ਟੀ. ਵਲੋਂ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ।

