ਬਸਪਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਕਿ ਉਹ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਆਉਂਦੀ 2 ਜਨਵਰੀ ਤੋਂ ਆਖੰਡ ਪਾਠਾਂ ਦੀ ਸ਼ੁਰੂਆਤ ਕਰੇਗਾ। ਕੋਰ ਕਮੇਟੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਐਕਟ ਖਾਰਜ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਤੋਂ ਨਹੀਂ ਭੱਜਣਾ ਚਾਹੀਦਾ। ਉਹਨਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੁਰ ਕਰਨ ਵਾਸਤੇ ਐਮਰਜੈਂਸੀ ਸੈਸ਼ਨ ਸੱਦਣਾ ਚਾਹੀਦਾ ਹੈ। ਉਧਰ ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਨੇ ਵੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕੀਤੀ। ਇਸ ਮੌਕੇ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਆਗੂ ਹਾਜ਼ਰ ਸਨ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …