ਪੁਲਿਸ ਨਾਲ ਹੋਈ ਧੱਕਾ-ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਲੱਥੀਆਂ
ਅੰਬਾਲਾ/ਬਿਊਰੋ ਨਿਊਜ਼
ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਗੁੱਸਾ ਦਿਨੋਂ -ਦਿਨ ਵਧਦਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅੱਜ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਅੰਬਾਲਾ ਵਿਚ ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ ਘੇਰ ਲਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਖੱਟਰ ਦੀ ਗੱਡੀ ‘ਤੇ ਡੰਡੇ ਵੀ ਵਰ੍ਹਾਏ ਅਤੇ ਕਾਲੇ ਝੰਡੇ ਦਿਖਾਉਂਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨਾਲ ਧੱਕਾਮੁੱਕੀ ਹੋਈ ਅਤੇ ਕਈ ਕਿਸਾਨਾਂ ਦੀਆਂ ਦਸਤਾਰਾਂ ਦੀ ਲੱਥ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸ਼ਾਂਤੀਪੂਰਵਕ ਕਾਲੇ ਝੰਡੇ ਦਿਖਾ ਰਹੇ ਸਨ, ਪਰ ਪੁਲਿਸ ਨੇ ਮੁੱਖ ਮੰਤਰੀ ਖੱਟਰ ਨੂੰ ਦੂਜੇ ਰਸਤੇ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਖੱਟਰ ਦੇ ਕਾਫਲੇ ਦੀਆਂ ਗੱਡੀਆਂ ‘ਤੇ ਡੰਡੇ ਮਾਰਨੇ ਸ਼ੁਰੂ ਕਰ ਦਿੱਤੇ। ਖੱਟਰ ਅੰਬਾਲਾ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੀਟਿੰਗ ਕਰਨ ਲਈ ਪਹੁੰਚੇ ਸਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …