ਕਿਹਾ, ਸਿੱਖ ਕਰਨ ਆਜ਼ਾਦੀ ਦਿਹਾੜੇ ਦਾ ਬਾਈਕਾਟ
ਅੰਮ੍ਰਿਤਸਰ/ਬਿਊਰੋ ਨਿਊਜ਼
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਸਿੱਖ ਸੰਗਤ ਨੂੰ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਪੀਰ ਮੁਹੰਮਦ ਨੇ ਆਖਿਆ ਕਿ ਸਿੱਖ ਭਾਈਚਾਰੇ ਨਾਲ ਹੋਈਆਂ ਬੇਇਨਸਾਫ਼ੀਆਂ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਪੰਜਾਬ ਦੀ ਆਜ਼ਾਦੀ ਲਈ ਅਮਰੀਕਾ ਦੇ ਵਾਈਟ ਹਾਊਸ ਵਿੱਚ ਦਿੱਤੀ ਜਾਣ ਵਾਲੀ ਪਟੀਸ਼ਨ ਉੱਤੇ 5 ਅਗਸਤ ਨੂੰ ਦਰਬਾਰ ਸਾਹਿਬ ਦੇ ਬਾਹਰ ਕੈਂਪ ਲਾ ਕੇ ਲੋਕਾਂ ਦੇ ਹਸਤਾਖ਼ਰ ਕਰਵਾਏ ਜਾਣਗੇ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਸਿੱਖਾਂ ਦੇ ਇਨਸਾਫ਼ ਸਬੰਧੀ ਮਾਮਲਾ ਸੰਯੁਕਤ ਰਾਸ਼ਟਰ ਤੱਕ ਪਹੁੰਚਾ ਕੇ ਉਨ੍ਹਾਂ ਨੇ ਦੁਨੀਆ ਨੂੰ ਦੱਸਿਆ ਕਿ ਭਾਰਤ ਵਿੱਚ ਸਿੱਖਾਂ ਨਾਲ ਸਹੀ ਸਲੂਕ ਨਹੀਂ ਕੀਤਾ ਜਾ ਰਿਹਾ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …